ਬਰਨਾਲਾ- ਹਾੜੀ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ #ਧਿਆਣਾ ਵੱਲੋਂ 21 ਅਕਤੂਬਰ ਨੂੰ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਇੱਕ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ þ। ਇਸ ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਮਾਨਯੋਗ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਪਰਮਜੀਤ ਸਿੰਘ ਕਰਨਗੇ।
ਕਿਸਾਨ ਸਿਖਲਾਈ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ| ਬਿੱਕਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ #ਧਿਆਣਾ ਦੀ ਖੇਤੀ ਮਾਹਿਰਾਂ ਦੀ ਟੀਮ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਵੇਗੀ। ਇਸ ਤੋਂ ਇਲਾਵਾ ਸਿਖਲਾਈ ਕੈਂਪ ਦੌਰਾਨ ਖੇਤੀਬਾੜੀ ਮਹਿਰਾਂ ਵੱਲੋਂ ਕਿਸਾਨਾਂ ਦੀਆਂ ਖੇਤੀ ਸਮੱਸਿਆਵਾਂ ਦੇ ਹੱਲ ਬਾਰੇ ਦੱਸਿਆ ਜਾਵੇਗਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਸ਼ੁਰੂ ਕੀਤੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਡਾ| ਸਿੱਧੂ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਵੀ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਤੋਂ ਇਲਾਵਾ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਦੀਆਂ ਨੁਮਾਇਸ਼ਾਂ ਵੀ ਲਗਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸ ਮੌਕੇ ’ਤੇ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਲਈ ਪ੍ਰਕਾਸ਼ਿਤ ਖੇਤੀ ਸਾਹਿਤ ਮੁਫ਼ਤ ਵੰਡਿਆ ਜਾਵੇਗਾ। ਡਾ| ਸਿੱਧੂ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ þ ਕਿ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ 21 ਅਕਤੂਬਰ ਨੂੰ ਲੱਗ ਰਹੇ ਕਿਸਾਨ ਸਿਖਲਾਈ ਕੈਂਪ ਵਿੱਚ ਵੱਧ ਚੜ ਕੇ ਹਿੱਸਾ ਲੈਣ ਅਤੇ ਖੇਤੀ ਮਾਹਿਰਾਂ ਵੱਲੋਂ ਦੱਸੀਆਂ ਜਾਂਦੀਆਂ ਤਕਨੀਕਾਂ ਨੂੰ ਅਪਣਾ ਕੇ ਆਪਣੇ ਖੇਤੀਬਾੜੀ ਦੇ ਧੰਦੇ ਨੂੰ ਹੋਰ ਲਾਹੇਵੰਦਾ ਬਣਾਉਣ।