ਅੰਮ੍ਰਿਤਸਰ – ਬੀਤੇ ਮਹੀਨੇ ਹੋਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ‘ਚ ਹਰਿਆਣਾ ਸੂਬੇ ਦੇ ਕੁਰਕਸ਼ੇਤਰ ਚੋਣ ਹਲਕੇ ਤੋਂ ਜੇਤੂ ਰਹੇ ਮੈਂਬਰ ਸ. ਹਰਭਜਨ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਤਿਗੁਰਾਂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਨਜ਼ਦੀਕੀ ਸਾਥੀ ਸ. ਕੁਲਦੀਪ ਸਿੰਘ ਵੀ ਸਨ। ਦਰਸ਼ਨਾਂ ਉਪਰੰਤ ਉਨ੍ਹਾਂ ਨੂੰ ਐਡੀਸ਼ਨਲ ਸਕੱਤਰ ਸ. ਮਨਜੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਨਾਲ ਸਨਮਾਨਤ ਕੀਤਾ। ਇਸ ਮੌਕੇ ਮੀਤ ਸਕੱਤਰ ਸ. ਰਾਮ ਸਿੰਘ, ਸੁਪਰਵਾਈਜ਼ਰ ਸ. ਜਤਿੰਦਰ ਸਿੰਘ, ਸ. ਬਲਵਿੰਦਰ ਸਿੰਘ ਮੰਡ ਤੇ ਸ. ਬਲਦੇਵ ਸਿੰਘ ਧੁੰਨ ਵੀ ਮੌਜੂਦ ਸਨ।