ਤਰਨਤਾਰਨ, 30 ਜਨਵਰੀ-ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 64ਵੇਂ ਬਲਿਦਾਨ ਦਿਵਸ ਮੌਕੇ ਸਥਾਨਿਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ. ਕੁਲਬੀਰ ਸਿੰਘ ਨੇ ਕੀਤੀ। ਇਸ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ. ਕੁਲਬੀਰ ਸਿੰਘ ਨੇ ਕਿਹਾ ਕਿ ਉਨ•ਾਂ ਨੇ ਆਪਣਾ ਸਾਰਾ ਜੀਵਨ ਦੇਸ਼ ਦੇ ਆਜ਼ਾਦੀ ਸੰਗਰਾਮ ਨੂੰ ਸਮਰਪਿਤ ਕੀਤਾ ਅਤੇ ਉਨ•ਾਂ ਦੇ ਸੰਘਰਸ਼ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦੀ ਫਿਜ਼ਾ ਦਾ ਆਨੰਦ ਮਾਣ ਰਹੇਂ ਹਾਂ। ਉਨ•ਾਂ ਸਮੂਹ ਜ਼ਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ, ਤਾਂ ਜੋ ਉਨ•ਾਂ ਦੀਆਂ ਕੁਰਬਾਨੀਆਂ ਦਾ ਸਹੀ ਮੁਲ ਪਾਇਆ ਜਾ ਸਕੇ।
ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਜ਼ਿਲ•ਾ ਯੂਥ ਕੁਆਰਡੀਨੇਟਰ ਸ. ਬਿਕਰਮ ਸਿੰਘ ਗਿੱਲ, ਜ਼ਿਲ•ਾ ਲੋਕ ਸੰਪਰਕ ਅਫਸਰ ਸ. ਅਮਰੀਕ ਸਿੰਘ, ਸ. ਪਰਮਜੀਤ ਸਿੰਘ ਚੀਮਾ ਸੈਕਟਰੀ ਮਾਰਕੀਟ ਕਮੇਟੀ, ਸ੍ਰੀਮਤੀ ਸੋਮਾ ਦੇਵੀ ਸੁਪਰਡੈਂਟ, ਸ. ਸੁਖਬੀਰ ਸਿੰਘ ਐੱਮ.ਏ.1 ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਦਾ ਸਮੂਹ ਸਟਾਫ ਹਾਜਰ ਸੀ।