October 22, 2011 admin

ਪੰਜਾਬ ਸਰਕਾਰ ਵੱਲੋਂ ਸੰਯੁਕਤ ਰਾਸ਼ਟਰ ਦਿਵਸ ‘ਤੇ ਸੰਯੁਕਤ ਰਾਸ਼ਟਰ ਦਾ ਝੰਡਾ ਲਹਿਰਾਉਣ ਦੇ ਆਦੇਸ਼

ਚੰਡੀਗੜ੍ਹ – ਪੰਜਾਬ ਸਰਕਾਰ ਨੇ ਸੰਯੁਕਤ ਰਾਸ਼ਟਰ ਦਿਵਸ ਦੇ ਮੌਕੇ ‘ਤੇ 24 ਅਕਤੂਬਰ ਨੂੰ ਸੰਯੁਕਤ ਰਾਸ਼ਟਰ ਦਾ ਝੰਡਾ ਲਹਿਰਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਰਾਜ ਦੇ ਸਾਰੇ ਉਨ੍ਹਾਂ ਭਵਨਾਂ ‘ਤੇ ਜਿਨ੍ਹਾਂ ‘ਤੇ ਭਾਰਤ ਦਾ ਰਾਸ਼ਟਰੀ ਝੰਡਾ ਨਿਯਮਤ ਰੂਪ ਵਿੱਚ ਲਹਿਰਾਇਆ ਜਾਂਦਾ ਹੈ, ਉਥੇ ਰਾਸ਼ਟਰੀ ਝੰਡੇ ਦੇ ਨਾਲ ਨਾਲ ਸੰਯੁਕਤ ਰਾਸ਼ਟਰ ਦਾ ਝੰਡਾ ਵੀ ਲਹਿਰਾਇਆ ਜਾਵੇ। ਉਨ੍ਹਾਂ ਕਿਹਾ ਕਿ ਰਾਜ ਭਵਨ, ਰਾਜ ਨਿਵਾਸ, ਵਿਧਾਨ ਸਭਾ ਅਤੇ ਹਾਈਕੋਰਟ ਦੇ ਭਵਨਾਂ ‘ਤੇ ਸੰਯੁਕਤ ਰਾਸ਼ਟਰ ਦਾ ਝੰਡਾ ਨਹੀਂ ਲਹਿਰਾਇਆ ਜਾਵੇਗਾ ਪਰ ਜ਼ਿਲ੍ਹਾ ਹੈਡਕੁਆਰਟਰਾਂ ਦੇ ਭਵਨਾਂ ‘ਤੇ ਰਾਸ਼ਟਰੀ ਝੰਡੇ ਦੇ ਨਾਲ ਨਾਲ ਸੰਯੁਕਤ ਰਾਸ਼ਟਰ ਦਾ ਝੰਡਾ ਲਹਿਰਾਉਣ ‘ਤੇ ਕੋਈ ਇਤਰਾਜ਼ ਨਹੀਂ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਭਾਰਤੀ ਝੰਡਾ ਵਿਧਾਨ, 2002 ਦੇ ਪੈਰਾ 3.36 ਅਨੁਸਾਰ ‘ਜਦੋਂ ਸੰਯੁਕਤ ਰਾਸ਼ਟਰ ਸੰਘ ਦਾ ਝੰਡਾ ਰਾਸ਼ਟਰੀ ਝੰਡੇ ਨਾਲ ਲਹਿਰਾਇਆ ਜਾਂਦਾ ਹੈ ਤਾਂ ਉਹ ਰਾਸ਼ਟਰੀ ਝੰਡੇ ਦੇ ਕਿਸੀ ਵੀ ਤਰਫ ਲਗਾਇਆ ਜਾ ਸਕਦਾ ਹੈ।’

Translate »