December 6, 2011 admin

ਅਧਿਆਪਿਕਾ ‘ਤੇ ਹਮਲੇ ਦਾ ਦੋਸ਼ੀ ਪਿੰਡ ਦੌਲਾ ਦਾ ਸਰਪੰਚ ਗ੍ਰਿਫਤਾਰ

ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ), 6 ਦਸੰਬਰ; ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮੈਂਬਰ ਪਾਰਲੀਮੇਂਟ ਬੀਬੀ ਹਰਸਿਮਰਤ ਕੌਰ ਬਾਦਲ ਦੇ ਸੰਗਤ ਦਰਸ਼ਨ ਸਮਾਗਮ ਦੌਰਾਨ ਇਕ ਅਧਿਆਪਿਕਾ ਵਰਿੰਦਰਪਾਲ ਕੌਰ ਦੇ ਥੱਪੜ ਮਾਰਨ ਦੇ ਅਰੋਪੀ ਪਿੰਡ ਦੌਲਾ ਦੇ ਸਰਪੰਚ ਬਲਜਿੰਦਰ ਸਿੰਘ ਤੋਤੀ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸੀਨੀਅਰ ਪੁਲਿਸ ਕਪਤਾਨ ਸ: ਇੰਦਰਮੋਹਨ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰੋਪੀ ਨੂੰ ਪਿੰਡ ਭਾਰੂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸਰਪੰਚ ਖਿਲਾਫ ਆਈ.ਪੀ.ਸੀ. ਦੀ ਧਾਰਾ 323 ਅਤੇ 341 ਤਹਿਤ ਪਹਿਲਾ ਹੀ ਪੁਲਿਸ ਨੇ ਪਰਚਾ ਦਰਜ ਕਰ ਲਿਆ ਸੀ।

Translate »