December 15, 2011 admin

ਕਰਮਚਾਰੀਆਂ ਦੀਆਂ ਸਮੱਸਿਆਵਾਂ ਪਾਰਦਰਸ਼ੀ ਢੰਗ ਨਾਲ ਹੱਲ ਕਰਕੇ ਗੋਲਡਨ ਜੁਬਲੀ ਸਮਾਗਮ ਮਨਾਵਾਂਗੇ-ਡਾ: ਢਿੱਲੋਂ

ਲੁਧਿਆਣਾ: 15 ਦਸੰਬਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਰਮਚਾਰੀਆਂ ਦੀ ਜਥੇਬੰਦੀ ਪੀ ਏ ਯੂ ਇੰਪਲਾਈਜ਼ ਯੂਨੀਅਨ ਵੱਲੋਂ ਕਰਵਾਏ ਉਦਘਾਟਨੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਪਾਰਦਰਸ਼ੀ ਢੰਗ ਨਾਲ ਹੱਲ ਕਰਕੇ ਅਗਲੇ ਸਾਲ ਹੋਣ ਵਾਲੇ ਗੋਲਡਨ ਜੁਬਲੀ ਸਮਾਰੋਹਾਂ ਦੀ ਸੁਰੂਆਤ ਕੀਤੀ ਜਾਵੇਗੀ। ਉਨ•ਾਂ ਆਖਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਇਕ ਪਰਿਵਾਰ ਵਾਂਗ ਹੈ ਅਤੇ ਪਰਿਵਾਰ ਦੇ ਦੁਖ ਸੁਖ ਵਿੱਚ ਕੋਈ ਵੱਡਾ ਛੋਟਾ ਨਹੀਂ ਹੁੰਦਾ। ਉਨ•ਾਂ ਆਖਿਆ ਕਿ ਕਰਮਚਾਰੀਆਂ ਨੇ ਵਿਗਿਆਨੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਦੇਸ਼ ਦੀ ਭੁੱਖਮਰੀ ਦੂਰ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ ਅਤੇ ਹੁਣ ਉਨ•ਾਂ ਦੀ ਵਿੱਤੀ ਸਿਹਤ ਦਾ ਖਿਆਲ ਰੱਖਣਾ ਵੀ ਸਾਡਾ ਸਭ ਦਾ ਸਾਂਝਾ ਫਰਜ਼ ਹੈ। ਯੂਨੀਵਰਸਿਟੀ ਦੇ ਰਜਿਸਟਰਾਰ ਅਤੇ ਕੰਪਟਰੋਲਰ  ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਰਜਿਸਟਰਾਰ ਡਾ: ਰਾਜ ਕੁਮਾਰ ਮਹੇ ਨੇ ਆਖਿਆ ਕਿ ਇਹ ਸੰਸਥਾ ਸਾਡੀ ਮਾਂ ਵਰਗੀ ਹੈ ਅਤੇ ਵਿੱਤੀ ਸਿਹਤ ਕਮਜੋਰ ਹੋਣ ਕਾਰਨ ਕਈ ਵਾਰ ਹੱਥ ਘੁੱਟਣਾ ਪੈਂਦਾ ਹੈ ਪਰ ਇਸ ਵਿੱਚ ਨੀਅਤ ਸਾਫ ਅਤੇ ਸਪਸ਼ਟ ਹੁੰਦੀ ਹੈ। ਯੂਨੀਵਰਸਿਟੀ ਦੇ ਕੰਪਟਰੋਲਰ ਸ਼੍ਰੀ ਏ ਸੀ ਰਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਰਾਂਟ ਦੇ ਸੰਬੰਧ ਵਿੱਚ ਹਰ ਕਿਸਮ ਦੇ ਇਤਰਾਜ਼ ਦੂਰ ਕਰਕੇ ਬਹੁਤ ਜਲਦੀ ਮੁਲਾਜ਼ਮਾਂ ਦਾ 40 ਫੀ ਸਦੀ ਬਕਾਇਆ ਦਿਵਾਇਆ ਜਾਵੇਗਾ। ਨਵੀਂ ਚੁਣੀ ਟੀਮ ਦੇ ਪ੍ਰਧਾਨ ਸ: ਪਰਮਜੀਤ ਸਿੰਘ ਗਿੱਲ ਅਤੇ ਜਨਰਲ ਸਕੱਤਰ ਡਾ: ਗੁਲਜ਼ਾਰ ਸਿੰਘ ਪੰਧੇਰ ਨੇ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਨਵੀਂ ਚੁਣੀ ਟੀਮ ਨੂੰ ਵਾਈਸ ਚਾਂਸਲਰ ਨਾਲ ਮਿਲਾਇਆ। ਇਸ ਮੌਕੇ ਖੇਤੀਬਾੜੀ ਕਾਲਜ ਦੇ ਡੀਨ ਡਾ: ਦਵਿੰਦਰ ਸਿੰਘ ਚੀਮਾ ਅਤੇ ਸੰਚਾਰ ਕੇਂਦਰ ਦੇ ਅਪਰ ਨਿਰਦੇਸ਼ਕ ਡਾ: ਜਗਤਾਰ ਸਿੰਘ ਧੀਮਾਨ ਵੀ ਹਾਜ਼ਰ ਸਨ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸ: ਬਲਦੇਵ ਸਿੰਘ ਨੇ ਆਏ ਮਹਿਮਾਨਾਂ ਅਤੇ ਕਰਮਚਾਰੀਆਂ ਨੂੰ ਜੀ ਆਇਆਂ ਨੂੰ ਕਿਹਾ ਜਦ ਕਿ ਸੀਨੀਅਰ   ਮੀਤ ਪ੍ਰਧਾਨ ਸ: ਲ਼ਖਵਿੰਦਰ ਸਿੰਘ ਸੰਧੂ ਨੇ ਧੰਨਵਾਦ ਦੇ ਸ਼ਬਦ ਕਹੇ।

Translate »