December 28, 2011 admin

ਮੀਡੀਆ ਸਰਟੀਫਿਕੇਸ਼ਨ ਤੇ ਮੌਨੀਟਰਿੰਗ ਕਮੇਟੀ ਦੀ ਮੀਟਿੰਗ

ਬਠਿੰਡਾ, 28 ਦਸੰਬਰ -ਵਿਧਾਨ ਸਭਾ ਚੋਣਾਂ-2012 ਲਈ ਬਣੀ ਮੀਡੀਆ ਸਰਟੀਫਿਕੇਸ਼ਨ ਤੇ ਮੌਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ੍ਰੀ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਮੇਟੀ ਦੇ ਸਾਰੇ ਮੈਂਬਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਭੁਪਿੰਦਰ ਸਿੰਘ ਨੇ ਕਿਹਾ ਕਿ ਇਸ ਕਮੇਟੀ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਥੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ‘ਚ ਆਉਣ ਵਾਲੇ ਇਸ਼ਤਿਹਾਰਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਇਸ ਕਮੇਟੀ ਪਾਸੋਂ ਇਸ਼ਤਿਹਾਰਾਂ ਦੀ ਅਗੇਤੀ ਪ੍ਰਵਾਨਗੀ ਦੇ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਇਸ ਕਮੇਟੀ ਵੱਲੋਂ ‘ਪੇਡ ਨਿਊਜ਼’ ਉਪਰ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਸ੍ਰੀ ਭੁਪਿੰਦਰ ਸਿੰਘ ਨੇ ਕਿਹਾ ਕਿ ਹਦਾਇਤਾਂ ਮੁਤਾਬਿਕ ਇਸ ਕਮੇਟੀ ਵੱਲੋਂ ਰੋਜ਼ਾਨਾ ਮੌਨੀਟਰਿੰਗ ਸਬੰਧੀ ਰਿਪੋਰਟ ਭੇਜੀ ਜਾ ਰਹੀ ਹੈ ਅਤੇ ਇਸ਼ਤਿਹਾਰੀ ਖ਼ਰਚੇ ਨੂੰ ਅੱਗੋਂ ਕਾਊਂਟਿੰਗ ਟੀਮਾਂ ਨਿਯਮਾਂ ਅਨੁਸਾਰ ਦਰਜ ਕਰ ਰਹੀਆਂ ਹਨ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਕਮੇਟੀ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਿੰਟ ਮੀਡੀਆ ‘ਚ ਛਪਣ ਵਾਲੇ ਇਸ਼ਤਿਹਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ‘ਚ ਪ੍ਰਸਾਰਿਤ ਹੋਣ ਵਾਲੀਆਂ ਐਡਾਂ ‘ਤੇ ਨਜ਼ਰਸਾਨੀ ਲਈ ਵੱਖੋ-ਵੱਖ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

Translate »