January 19, 2012 admin

ਗਣਤੰਤਰ ਦਿਵਸ ਸਮਾਰੋਹ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਗਣਤੰਤਰ ਦਿਵਸ ਸਮਾਰੋਹ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਗੁਰਦਾਸਪੁਰ, 19 ਜਨਵਰੀ : ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰ. ਮਹਿੰਦਰ ਸਿੰਘ ਕੈਂਥ ਦੀ ਅਗਵਾਈ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਸਬੰਧੀ ਤਿਆਰੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ, ਕਰਮਚਾਰੀਆਂ ਨਾਲ  ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਮੀਟਿੰਗ ਹੋਈ, ਜਿਸ ਵਿੱਚ ਸ੍ਰੀ ਕੈਂਥ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਕਰਵਾਏ ਜਾਣ ਵਾਲੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਰੋਹ ਉੱਚ ਮਿਆਰੀ ਢੰਗ ਨਾਲ ਮਨਾਉਣ ਸਬੰਧੀ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ।
                                   ਸ੍ਰੀ ਕੈਂਥ ਨੇ ਅੱਗੇ ਕਿਹਾ ਕਿ ਗਣਤੰਤਰ ਦਿਵਸ ਸਰਕਾਰੀ ਕਾਲਜ , ਗੁਰਦਾਸਪੁਰ ਦੇ ਨਵੇਂ ਬਣੇ ਖੇਡ ਸਟੇਡੀਅਮ ਵਿੱਚ ਮਨਾਇਆ ਜਾਵੇਗਾ ਅਤੇ ਗਣਤੰਤਰ ਦਿਵਸ ਸਮਾਹੋਰ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀ ਰਣਜੀਤ ਸਿੰਘ ਬ੍ਰਹਮਪੁਰਾ ਕੈਬਨਿਟ ਮੰਤਰੀ, ਪੰਜਾਬ ਸ਼ਿਰਕਤ ਕਰਨਗੇ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾ ਅੱਗੇ ਕਿਹਾ ਕਿ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ  ਸਰਕਾਰੀ ਕਾਲਜ ਗੁਰਦਾਸਪੁਰ ਦੇ ਨਵੇਂ ਬਣੇ ਸਟੇਡੀਅਮ ਵਿੱਚ ਹੋਵੇਗੀ। ਉਨਾ ਸਮੂਹ ਅਧਿਕਾਰੀਆਂ ਨੂੰ ਉਸ ਦਿਨ ਸਵੇਰੇ 9 ਵਜੇ ਸਟੇਡੀਅਮ ਵਿੱਚ ਪਹੁੰਚਣ ਦੀ ਹਦਾਇਤ ਕਰਦਿਆਂ ਕਿਹਾ ਕਿ ਰਿਹਰਸਲ ਤੋਂ ਬਾਅਦ ਖੇਡ ਸਟੇਡੀਅਮ ਵਿੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਵੀ ਕੀਤੀ ਜਾਵੇਗੀ।
                       ਡਿਪਟੀ ਕਮਿਸ਼ਨਰ ਸ਼੍ਰੀ ਕੈਂਥ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਸਮੂਹ ਭਾਰਤੀਆਂ ਦਾ ਪਵਿੱਤਰ ਰਾਸ਼ਟਰੀ ਤਿਉਹਾਰ ਹੈ, ਜਿਸ ਨੂੰ ਉਤਸ਼ਾਹ ਪੂਰਵਕ ਮਨਾਉਣ ਅਤੇ ਉਸ ਵਿੱਚ ਸ਼ਾਮਿਲ ਹੋਣਾ ਹਰ ਭਾਰਤੀ ਦਾ ਨੈਤਿਕ ਫਰਜ ਹੈ। ਉਨ•ਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ•ਾ ਪੱਧਰੀ ਗਣੰਤਤਰ ਦਿਵਸ ਸਮਾਰੋਹ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਦਿਸ਼ਾ- ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਾਨੂੰ ਗਣਤੰਤਰ ਦਿਵਸ ਦਾ ਤਿਉਹਾਰ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ। ਉਨ•ਾਂ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਮੌਕੇ ਪੰਜਾਬ ਪੁਲਿਸ, ਐਨ.ਸੀ.ਸੀ., ਬੀ.ਐਸ.ਐਫ., ਐਕਸ ਸਰਵੀਸਮੈਨ ਦੀਆਂ ਟੁਕੜੀਆਂ ਦੇ ਸ਼ਾਨਦਾਰ ਮਾਰਚ ਪਾਸਟ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ। ਉਨ•ਾਂ ਨੇ ਸਕੂਲਾਂ, ਕਾਲਜਾਂ ਦੇ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ।
                            ਸ੍ਰੀ ਕੈਂਥ ਨੇ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਗੁਰਦਾਸਪੁਰ ਨੂੰ ਸਮਾਗਮ ਵਾਲੀ ਥਾਂ, ਇਸ ਦੇ ਆਲੇ ਦੁਆਲੇ ਅਤੇ ਸਮੁੱਚੇ ਸ਼ਹਿਰ ਵਿੱਚ  ਸਫ਼ਾਈ ਕਰਨ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ। ਉਨ•ਾਂ ਕਿਹਾ ਕਿ ਸ਼ਹਿਰ ਦੇ ਆਲੇ-ਦੁਆਲੇ ਅਤੇ ਸ਼ਹਿਰ ਦੇ ਸਾਰੇ ਚੌਕਾਂ ਵਿੱਚ ਕੂੜੇ ਦੇ ਲੱਗੇ ਢੇਰਾਂ ਨੂੰ ਤੁਰੰਤ ਚੁਕਵਾਇਆ ਜਾਵੇ। ਉਨਾ ਡਿਪਟੀ ਡਾਇਰੈਕਟਰ ਬਾਗਬਾਨੀ, ਸਰਕਾਰੀ ਕਾਲਜ ਦੇ ਪ੍ਰਿੰਸੀਪਲ ਅਤੇ ਸੀ.ਡੀ.ਪੀ.ਓ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਮਾਗਮ ਵਾਲੇ ਸਥਾਨ ਦੀ ਸਜਾਵਟ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ। ਉਨਾ ਸਮਾਗਮ ਵਾਲੇ ਸਥਾਨ ‘ਤੇ ਸਾਫ਼-ਸੁਥਰਾ ਪਾਣੀ ਅਤੇ ਆਰਜ਼ੀ ਤੌਰ ‘ਤੇ ਟਾਇਲਟ ਦਾ ਪ੍ਰਬੰਧ ਕਰਨ ਲਈ ਈ.ਓ ਅਤੇ ਪਬਲਿਕ ਹੈਲਥ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ•ਾਂ ਨੇ ਸਮਾਗਮ ਵਿੱਚ ਫਾਇਰ ਬ੍ਰਿਗੇਡ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ। ਉਨਾ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਵਾਲੇ ਦਿਨ ਆਵਾਜਾਈ ਵਿੱਚ ਕਿਸੇ ਕਿਸਮ ਦੀ ਕੋਈ ਰੁਕਾਵਟ ਨਹੀ ਹੋਣੀ ਚਾਹੀਦੀ ਹੈ। ਉਨਾ ਅੱਗੇ ਕਿਹਾ ਕਿ ਸਮਾਰੋਹ ਵਿੱਚ ਪੇਸ਼ ਕੀਤਾ ਜਾਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਉੱਚ ਮਿਆਰੀ ਅਤੇ ਸਮਾਜਿਕ ਕਦਰਾਂ ਕੀਮਤਾਂ ਨੂੰ ਦਰਸਾਉਣ ਵਾਲਾ ਹੋਣਾ ਚਾਹੀਦਾ ਹੈ। ਉਨਾ ਕਿਹਾ ਕਿ ਸਮਾਰੋਹ ਵਿੱਚ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਨਸ਼ਿਆ ਵਿਰੁੱਧ, ਭਰੂਣ ਹੱਤਿਆ ਵਿਰੁੱਧ, ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰੋ ਅਤੇ ਵੱਖ –ਵੱਖ ਸਮਾਜਿਕ ਤੇ ਨੈਤਿਕ ਕਦਰ-ਕੀਮਤਾਂ ਨੂੰ ਦਰਸਾਉਣ ਨਾਲ ਸਬੰਧਿਤ ਹੋਣੀਆਂ ਚਾਹੀਦੀਆਂ ਹਨ।
      ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸ਼੍ਰੀ ਸੁਖਦੇਵ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ, ਸ਼੍ਰੀ ਤੇਜਿੰਦਰ ਪਾਲ ਸਿੰਘ ਸੰਧੂ ਐਸ.ਡੀ.ਐਮ. ਗੁਰਦਾਸਪੁਰ, ਸਰੀ ਵਰਿੰਦਰਪਾਲ ਸਿੰਘ ਬਾਜਵਾ ਡੀ.ਆਰ.ਓ, ਸ਼੍ਰੀ ਪੀ.ਐਸ. ਟਿਵਾਣਾ ਐਕਸੀਅਨ ਪੀ.ਡਬਲਿਉ.ਡੀ. ਗੁਰਦਾਸਪੁਰ, ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

Translate »